28ਵੀਂ ਪੇਸ਼ੀ ਦੌਰਾਨ ਵੀ ਕੋਰਟ ‘ਚ ਪੇਸ਼ ਨਹੀਂ ਹੋਇਆ ਕੋਈ ਮੁਲਜ਼ਮ, 9 ਮਹੀਨੇ ਪਹਿਲਾਂ ਦਾਖ਼ਲ ਹੋਈ ਸੀ ਚਾਰਜਸ਼ੀਟ

ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ 395 ਦਿਨ ਹੋ ਗਏ ਹਨ। ਬੁੱਧਵਾਰ ਨੂੰ ਮਾਮਲੇ ਦੀ 28ਵੀਂ ਸੁਣਵਾਈ ਮੌਕੇ ਵੀ ਮਾਨਸਾ ਦੀ ਅਦਾਲਤ ਵਿੱਚ ਕਿਸੇ ਵੀ ਮੁਲਜ਼ਮ ਨੂੰ ਪੇਸ਼ ਨਹੀਂ ਕੀਤਾ ਗਿਆ। ਦੱਸ ਦੇਈਏ ਕਿ ਮੂਸੇਵਾਲਾ ਕਤਲ ਮਾਮਲੇ ‘ਚ ਹੁਣ ਤੱਕ 27 ਵਾਰ ਸੁਣਵਾਈ ਹੋ ਚੁੱਕੀ ਹੈ, ਪਰ ਹਾਲੇ ਤੱਕ ਮੁਲਜ਼ਮਾਂ ‘ਤੇ ਦੋਸ਼ ਆਇਦ ਨਹੀਂ ਕੀਤੇ ਜਾ ਸਕੇ ਹਨ। ਇਸ ਤੋਂ ਪਹਿਲਾਂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਪਾ ਕੇ ਸਵਾਲ ਚੁੱਕਿਆ ਸੀ ਕਿ ਕੀ 28ਵੀਂ ਸੁਣਵਾਈ ਵਿੱਚ ਵੀ ਸਾਰੇ ਮੁਲਜ਼ਮ ਅਦਾਲਤ ਵਿੱਚ ਪੇਸ਼ ਹੋਣਗੇ।