Jathedar On Kiran Deep Kaur

ਬੀਤੀ 18 ਮਾਰਚ ਤੋਂ ਫਰਾਰ ਚੱਲ ਰਹੇ ਖਾਲਿਸਤਾਨੀ ਸਮਰਥਕ ਅਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੁੰ ਲੰਘੇ ਵੀਰਵਾਰ ਨੂੰ ਏਅਰਪੋਰਟ ਤੋਂ ਵਾਪਸ ਭੇਜ ਦਿੱਤਾ ਗਿਆ ਸੀ। ਹੁਣ ਇਸ ਮਾਮਲੇ ਤੇ ਸਿਆਸਤ ਵੀ ਗਰਮਾਉਣ ਲੱਗੀ ਹੈ। ਵਿਰੋਧੀ ਪਾਰਟੀਆਂ ਤੋਂ ਬਾਅਦ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਇਸ ਨੂੰ ਲੈ ਕੇ ਜਥੇਦਾਰ ਨੇ ਇਕ ਵਾਰ ਫੇਰ ਤੋਂ ਮਾਨ ਸਰਕਾਰ ਦੀ ਕਾਰਵਾਈ ਤੇ ਸਵਾਲ ਚੁੱਕੇ ਹਨ।