ਨੈਸ਼ਨਲ ਹਾਈਵੇ 'ਤੇ ਇੰਸਟਾਗ੍ਰਾਮ ਰੀਲ ਬਣਾਉਣ ਦੇ ਚੱਕਰ 'ਚ ਲੜਕੀ ਨੇ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਥਾਰ ਦੇ ਬੰਪਰ 'ਤੇ ਬੈਠ ਕੇ ਚਲਦੀ ਗੱਡੀ 'ਚ ਡਾਂਸ ਕਰਨਾ ਸ਼ੁਰੂ ਕਰ ਦਿੱਤਾ। ਲੜਕੀ ਦੀ ਰੀਲ ਨੂੰ ਸੋਸ਼ਲ ਮੀਡੀਆ 'ਤੇ ਇੰਸਟਾਗ੍ਰਾਮ 'ਤੇ ਲੋਕਾਂ ਵਲੋਂ ਲਗਾਤਾਰ ਟਰੋਲ ਕੀਤਾ ਜਾ ਰਿਹਾ ਸੀ। ਜਿਸਦੇ ਬਾਅਦ ਦਸੂਹਾ ਪੁਲਿਸ ਨੇ ਗੱਡੀ ਦਾ ਨੰਬਰ ਟਰੇਸ ਕਰਕੇ ਕਾਰਵਾਈ ਕਰਦੇ ਹੋਏ ਗੱਡੀ ਨੂੰ ਕਬਜੇ ਵਿੱਚ ਲੈ ਲਿਆ। ਅਤੇ ਕਾਰ ਚਾਲਕ ਅਤੇ ਲੜਕੀ ਅਤੇ ਕਾਰ ਵਿਚ ਸਵਾਰ ਹੋਰ ਵਿਅਕਤੀਆਂ ਖਿਲਾਫ ਪੁਲਿਸ ਵੱਲੋਂ ਟ੍ਰੈਫਿਕ ਐਕਟ ਤਹਿਤ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |