United Punjab In Aap

ਜਲੰਧਰ ਜਿਮਨੀ ਚੋਣ ਨੂੰ ਲੈ ਕੇ ਕੁਝ ਦਿਨ ਪਹਿਲਾਂ ਈਸਾਈ ਭਾਈਚਾਰੇ ਵੱਲੋਂ ਯੂਨਾਈਟਿਡ ਪੰਜਾਬ ਪਾਰਟੀ (United Punjab Party) ਦਾ ਗਠਨ ਕੀਤਾ ਗਿਆ ਸੀ। ਉਸ ਵੇਲ੍ਹੇ ਦਾਅਵਾ ਕੀਤਾ ਸੀ ਕਿ ਆਪਣੇ ਭਾਈਚਾਰੇ ਦੀ ਆਵਾਜ ਚੁੱਕਣ ਲਈ ਉਨ੍ਹਾਂ ਵੱਲੋਂ ਇਸ ਪਾਰਟੀ ਦਾ ਗਠਨ ਕੀਤਾ ਗਿਆ ਹੈ। ਪਰ ਚੋਣ ਤੋਂ ਪਹਿਲਾਂ ਹੀ ਹੁਣ ਯੂਨਾਈਟਿਡ ਪੰਜਾਬ ਨੇ ਆਮ ਆਦਮੀ ਪਾਰਟੀ (ਆਪ) ਦਾ ਸਾਥ ਦੇਣ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਲਏ ਗਏ ਫੈਸਲੇ ਮੁਤਾਬਕ, ਆਉਣ ਵਾਲੀ ਜ਼ਿਮਨੀ ਚੋਣ ਵਿੱਚ ਯੂਨਾਈਟਿਡ ਪੰਜਾਬ ਪਾਰਟੀ ਆਪਦਾ ਸਾਥ ਦੇਵੇਗੀ।