ਰਾਜਪਾਲ ਪੁਰੋਹਿਤ ਨੇ ਛੱਡਿਆ ਟਮਾਟਰ, ਕੀਮਤਾਂ ਘਟ ਹੋਣ ਤੱਕ ਰਾਜ ਭਵਨ 'ਚ ਨਹੀਂ ਹੋਵੇਗਾ ਇਸਤੇਮਾਲ

ਟਮਾਟਰਾਂ ਦੀ ਵਧਦੀ ਕੀਮਤ ਨੇ ਆਮ ਤੋਂ ਲੈ ਕੇ ਖਾਸ ਤੱਕ ਹਰ ਕਿਸੇ ਦੀ ਰਸੋਈ ਦਾ ਬਜਟ ਵਿਗਾੜ ਦਿੱਤਾ ਹੈ। ਬੀਤੇ ਲੰਬੇ ਵੇਲ੍ਹੇ ਤੋਂ ਹੀ ਟਮਾਟਰ ਲੋਕਾਂ ਦੀ ਪਹੁੰਚ ਤੋਂ ਦੂਰ ਬਣਿਆ ਹੋਇਆ ਹੈ। ਲਗਾਤਾਰ ਮਹਿੰਗੇ ਹੁੰਦੇ ਜਾ ਰਹੇ ਟਮਾਟਰ ਨੂੰ ਲੈ ਕੇ ਹੁਣ ਚੰਡੀਗਡ਼੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਇੱਕ ਅਣੋਖਾ ਫੈਸਲਾ ਲਿਆ ਹੈ। ਉਨ੍ਹਾਂ ਨੇ ਰਾਜਭਵਨ ਦੇ ਮੁਲਾਜ਼ਮਾਂ ਨੂੰ ਹੁਕਮ ਦਿੱਤੇ ਹਨ ਕਿ ਜਦੋਂ ਤੱਕ ਇਸ ਦੀਆਂ ਕੀਮਤਾਂ ਆਮ ਆਦਮੀ ਦੀ ਪਹੁੰਚ ਵਿੱਚ ਨਹੀਂ ਆ ਜਾਂਦੀਆਂ, ਉਦੋਂ ਤੱਕ ਰਾਜਭਵਨ ਵਿੱਚ ਵੀ ਇਸਦਾ ਇਸਤੇਮਾਲ ਨਹੀਂ ਕੀਤਾ ਜਾਵੇ।