ਇਸ ਸਾਲ ਬੇਮੌਸਮੀ ਬਾਰਿਸ਼ ਨੇ ਪੰਜਾਬ ਦੇ ਕਿਸਾਨਾਂ ਨੂੰ ਰੁਲ ਦਿੱਤਾ ਹੈ। ਹਨੇਰੀ, ਝੱਖੜ ਅਤੇ ਮੀਂਹ ਕਾਰਨ ਹਜ਼ਾਰਾਂ ਏਕੜ ਖੇਤਾਂ ਵਿੱਚ ਖੜ੍ਹੀਆਂ ਪੱਕੀਆਂ ਫਸਲਾਂ ਦਾ ਨੁਕਸਾਨ ਹੋ ਗਿਆ ਅਤੇ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਕਿ ਇਸ ਨੁਕਸਾਨ ਦੀ ਭਰਪਾਈ ਕਿਵੇਂ ਕੀਤੀ ਜਾਵੇਗੀ। ਕਿਸਾਨਾਂ ਦੀ ਹਾਲਤ ਅਤੇ ਸਮੱਸਿਆਵਾਂ ਨੂੰ ਸਮਝਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਵਿਸਾਖੀ ਤੋਂ ਪਹਿਲਾਂ ਕਿਸਾਨਾਂ ਨੂੰ ਉਨ੍ਹਾਂ ਦੀਆਂ ਖਰਾਬ ਹੋਈਆਂ ਫਸਲਾਂ ਦਾ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ। ਕੱਲ੍ਹ ਵਿਸਾਖੀ ਹੈ ਅਤੇ ਆਪਣੇ ਵਾਅਦੇ ਅਨੁਸਾਰ ਅੱਜ ਮੁੱਖ ਮੰਤਰੀ ਮਾਨ ਨੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਜਿਸ ਵਿੱਚ ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਦੇ ਚੈੱਕ ਵੰਡੇ।