ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਨੇ ਸਿਆਸੀ ਸਫਰ 'ਚ ਬਣਾਏ ਕਈ ਰਿਕਾਰਡ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ... ਪ੍ਰਕਾਸ਼ ਸਿੰਘ ਬਾਦਲ ਨੇ 95 ਸਾਲ ਦੀ ਉਮਰ 'ਚ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਆਖਰੀ ਸਾਹ ਲਿਆ... ਇਹ ਜਾਣਕਾਰੀ ਉਨ੍ਹਾਂ ਦੇ ਪੁੱਤਰ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ PA ਨੇ ਦਿੱਤੀ। ਬਾਦਲ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ 21 ਅਪ੍ਰੈਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ... ਇਸ ਤੋਂ ਇਲਾਵਾ ਉਨ੍ਹਾਂ ਨੂੰ ਬ੍ਰੌਨਕਾਇਲ ਅਸਥਮਾ ਅਤੇ ਗੈਸਟਰਾਈਟਸ ਦੀ ਸ਼ਿਕਾਇਤ ਦੱਸੀ ਗਈ ਸੀ... ਉਦੋਂ ਤੋਂ ਉਨ੍ਹਾਂ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਸੀ... ਜਿਸ ਤੋਂ ਬਾਅਦ ਹਸਪਤਾਲ ਉਨਾਂ ਦੀ ਲਗਾਤਾਰ ਨਿਗਰਾਨੀ ਕਰ ਰਿਹਾ ਸੀ... ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਪੰਜਾਬ ਦੇ ਇੱਕ ਛੋਟੇ ਜਿਹੇ ਪਿੰਡ ਅਬੁਲ ਖੁਰਾਣਾ ਦੇ ਇੱਕ ਜੱਟ ਸਿੱਖ ਪਰਿਵਾਰ ਵਿੱਚ ਹੋਇਆ ਸੀ। ਪ੍ਰਕਾਸ਼ ਸਿੰਘ ਬਾਦਲ ਦੀ ਪਤਨੀ ਸੁਰਿੰਦਰ ਕੌਰ ਦਾ ਵੀ ਦੇਹਾਂਤ ਹੋ ਗਿਆ ਹੈ...ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਨ੍ਹਾਂ ਦੇ ਪੁੱਤਰ ਹਨ।